ਚੰਡੀਗੜ੍ਹ ‘ਚ ਬਦਲਿਆ ਮੌਸਮ: ਕਈ ਇਲਾਕਿਆਂ ‘ਚ ਮੀਂਹ
ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕਈ ਇਲਾਕਿਆਂ ‘ਚ ਚੰਗੀ ਬਾਰਿਸ਼ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 27.4 ਡਿਗਰੀ ਰਿਹਾ।