ਠੰਢ ਤੋਂ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੇਗੀ, ਜਾਣੋ ਪੰਜਾਬ ਹਰਿਆਣਾ ਤੇ ਹਿਮਾਚਲ ਦਾ ਅਗਲੇ ਦਿਨਾਂ ਦਾ ਮੌਸਮ
ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।
ਧੁੰਦ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਉੱਤਰੀ ਭਾਰਤ ਵਿੱਚ ਠੰਢ ਨੇ ਇਸ ਸੀਜ਼ਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹਨ।