ਚੰਡੀਗੜ੍ਹ ’ਚ ਝੋਨੇ ਦੀ ਖ਼ਰੀਦ ’ਚ ਦੇਰੀ ਤੋਂ ਨਾਰਾਜ਼ ਕਿਸਾਨਾਂ ਨੇ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇ ਕੀਤਾ ਜਾਮ
ਬਿਉਰੋ ਰਿਪੋਰਟ: ਝੋਨੇ ਦੀ ਖਰੀਦ ’ਚ ਹੋ ਰਹੀ ਦੇਰੀ ਦੇ ਖਿਲਾਫ ਅੱਜ ਡੇਰਾਬੱਸੀ, ਚੰਡੀਗੜ ’ਚ ਕਿਸਾਨਾਂ ਨੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ। ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਚੰਡੀਗੜ੍ਹ-ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਕੇ ਨਾਰਾਜ਼ਗੀ ਜ਼ਾਹਰ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਦੀ ਫ਼ਸਲ ਦਾ ਸਮੇਂ ਸਿਰ ਨਿਪਟਾਰਾ