ਚੀਫ ਖ਼ਾਲਸਾ ਦੀਵਾਨ ਵੱਲੋਂ 181 ਕਰੋੜ ਦਾ ਬਜਟ ਪਾਸ
ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਵੱਲੋਂ ਲੰਘੇ ਕੱਲ੍ਹ 30 ਮਾਰਚ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਚੀਫ ਖਾਲਸਾ ਦੀਵਾਨ ਅਧੀਨ ਆਉਂਦੇ ਸਮੂਹ ਸਕੂਲਾਂ, ਕਾਲਜਾਂ ਤੇ ਅਦਾਰਿਆਂ ਦਾ ਸਾਲ 2025-26 ਲਈ 181 ਕਰੋੜ 50 ਲੱਖ ਦਾ ਬਜਟ ਪਾਸ ਕੀਤਾ ਗਿਆ। ਜਨਰਲ ਹਾਊਸ ਦੇ ਇਜਲਾਸ ਦੀ ਪ੍ਰਧਾਨਗੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤੀ।