CM ਮਾਨ ਨੇ ਸ਼ਹੀਦ ਭਗਤ ਸਿੰਘ ਦਾ ਬੁੱਤ ਕੀਤਾ ਅਰਪਣ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਬੁੱਧਵਾਰ) ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ। ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ‘ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ।