ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ’ਤੇ CM ਮਾਨ ਦਾ ਬਿਆਨ
ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੇਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ