‘ਮੈਨੂੰ ਅਗਲੀਆਂ ਚੋਣਾਂ ਦੀ ਨਹੀਂ, ਪੀੜੀਆਂ ਦੀ ਚਿੰਤਾ : ਸੀਐੱਮ ਮਾਨ
ਲੁਧਿਆਣਾ : ਅੱਜ ਸਾਰਾ ਦੇਸ਼ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫੁੱਟਬਾਲ ਗਰਾਊਂਡ ਵਿੱਚ 75ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਇਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਪੰਜਾਬ ਕਰਕੇ ਆਇਆ ਹੈ। ਪੰਜਾਬੀਆਂ ਨੇ ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ