ਨਵੇਂ ਮਾਮਲਿਆਂ ਵਿੱਚ ਘਿਰੀ ਮਾਨ ਸਰਕਾਰ, ਵਿਰੋਧੀਆਂ ਨੇ ਲਾਏ ਨਿਸ਼ਾਨੇ..
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਅੱਜ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ