ਜਾਅਲੀ ਸਰਟੀਫਿਕੇਟਾਂ ਵਾਲੇ ਮੁਲਾਜ਼ਮ ਸਰਕਾਰ ਦੀਆਂ ਨਹੀਂ ਜੇਲ੍ਹ ਦੀਆਂ ਖਾਣਗੇ ਰੋਟੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਜਾਅਲੀ ਸਰਟੀਫਿਕੇਟਾਂ ਸਹਾਰੇ ਨੌਕਰੀਆਂ ਲੈਣ ਵਾਲੇ ਉਮੀਦਵਾਰਾਂ ਦੀ ਖੈਰ ਨਹੀਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਨੌਕਰੀਆਂ ਲੈਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਣ ਦਾ ਫੈਸਲਾ ਲੈ ਲਿਆ ਹੈ। ਮੁੱਖ ਮੰਤਰੀ ਦੇ ਨਿਸ਼ਾਨੇ ਉੱਤੇ ਪਹਿਲੇ ਪੜਾਅ ਵਜੋਂ ਸਿਆਸਤਦਾਨਾਂ ਅਤੇ ਰਸੂਖਦਾਨਾਂ ਦੇ ਰਿਸ਼ਤੇਦਾਰ