ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ
‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਦੇਸ਼ ਚੋਣ ਕਮੇਟੀ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੈਨਲ ਦਾ ਚੇਅਰਮੈਨ ਬਣਾਇਆ ਗਿਆ ਹੈ।। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੈਨਲ ਦਾ ਮੈਂਬਰ ਬਣਾਇਆ ਗਿਆ ਹੈ।