ਦਿੱਲੀ ‘ਚ ਨਿਰਮਾਣ ਅਧੀਨ ਇਮਾਰਤ ਡਿੱਗੀ, ਮਲਬੇ ‘ਚ ਦੱਬਣ ਨਾਲ 2 ਲੋਕਾਂ ਦੀ ਮੌਤ, ਇਕ ਨੌਜਵਾਨ ਗੰਭੀਰ ਜ਼ਖਮੀ
ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਸਾਰੀ ਅਧੀਨ ਪੁਰਾਣੀ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਮਕਾਨ ਨੂੰ ਜ਼ਮੀਨ ‘ਤੇ ਢਹਿ-ਢੇਰੀ ਕਰਨ