ਦਿੱਲੀ ’ਚ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਸਕੂਲ, ਜਮਾਤਾਂ ਲੱਗਣਗੀਆਂ ਆਨਲਾਈਨ
‘ਦ ਖ਼ਾਲਸ ਟੀਵੀ ਬਿਊਰੋ:- ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਕਿਹਾ ਕਿ ਕੌਮੀ ਰਾਜਧਾਨੀ ’ਚ ਹਵਾ ਪ੍ਰਦੂਸ਼ਨ ਦੇ ਮੱਦੇਨਜ਼ਰ ਦਿੱਲੀ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਪਰ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਜਾਣਕਾਰੀ ਮੁਤਾਬਿਕ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ, ਸਟਾਫ਼ ਮੈਂਬਰਾਂ, ਐੱਸਐੱਮਸੀ ਮੈਂਬਰਾਂ ਅਤੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ।