CM ਮਾਨ ਵੱਲੋਂ ਸਾਰੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ! ਸਰਕਾਰੀ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਹੋਵੇਗੀ ਸਮੀਖਿਆ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮਿਲਣਗੇ। ਉਹ ਕਰੀਬ ਦੋ ਮਹੀਨਿਆਂ ਬਾਅਦ ਡੀਸੀਜ਼ ਨੂੰ ਮਿਲਣਗੇ। ਇਸ ਤੋਂ ਪਹਿਲਾਂ ਉਹ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਡੀਸੀ ਨੂੰ ਮਿਲੇ ਸਨ। ਇਹ ਮੀਟਿੰਗ ਚੰਡੀਗੜ੍ਹ ਵਿੱਚ ਦੁਪਹਿਰ 1 ਵਜੇ ਹੋਵੇਗੀ। ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ