ਢੀਂਡਸਾ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਭਾਰਤੀ ਬੱਚਿਆਂ ਦੀ ਯੂਕਰੇਨ ਤੋਂ ਸੁਰੱਖਿਅਤ ਘਰ ਵਾਪਸੀ ਲਈ ਕੇਂਦਰ ਸਰਕਾਰ ਨੂੰ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਯੁੱਧ ਕਾਰਨ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਬੇਹੱਦ ਖ਼ਰਾਬ ਹੈ