ਪੰਜਾਬ ‘ਚ ਰੋਜ਼ਾਨਾ ਕੁੱਤਿਆਂ ਦੇ ਕੱਟਣ ਦੇ 850 ਮਾਮਲੇ, ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਪੀੜਤ
ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜੋ ਸਿਹਤ ਅਤੇ ਸੁਰੱਖਿਆ ਲਈ ਗੰਭੀਰ ਚੁਣੌਤੀ ਬਣ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ, 2025 ਦੇ ਪਹਿਲੇ ਸੱਤ ਮਹੀਨਿਆਂ ਵਿੱਚ 1.88 ਲੱਖ ਕੁੱਤਿਆਂ ਦੇ ਕੱਟਣ ਦੇ ਮਾਮਲੇ ਸਾਹਮਣੇ ਆਏ ਹਨ, ਜੋ ਹਰ ਰੋਜ਼ ਲਗਭਗ 882 ਮਾਮਲਿਆਂ ਦੀ ਦਰ ਨੂੰ ਦਰਸਾਉਂਦਾ ਹੈ।