ਟਰੰਪ ਦੀ ਈਰਾਨ ਨੂੰ ਖੁੱਲ੍ਹੀ ਚੇਤਾਵਨੀ, ‘ਜੇਕਰ ਸਾਡੇ ’ਤੇ ਹਮਲਾ ਹੋਇਆ ਤਾਂ ਸਖ਼ਤ ਜਵਾਬੀ ਕਾਰਵਾਈ ਕਰਾਂਗੇ’
ਇਜ਼ਰਾਈਲ-ਈਰਾਨ ਜੰਗ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਅਮਰੀਕਾ ਦਾ ਇਜ਼ਰਾਈਲ-ਈਰਾਨ ਟਕਰਾਅ ਵਿੱਚ ਕੋਈ ਸਿੱਧਾ ਸੰਬੰਧ ਨਹੀਂ। ਟਰੰਪ ਨੇ ਆਪਣੀ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਪੋਸਟ ਕੀਤਾ ਕਿ ਅਮਰੀਕਾ ਇਜ਼ਰਾਈਲ ਦੇ ਹਮਲਿਆਂ ਵਿੱਚ ਸ਼ਾਮਲ ਨਹੀਂ ਸੀ।
