ਲੋਕਾਂ ਨੂੰ ਡੌਂਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲਾ ਏਜੰਟ ਆਇਆ ਅੜਿੱਕੇ, ਦਿੱਲੀ ਦਾ ਰਹਿਣ ਵਾਲਾ ਹੈ ਮੁਲਜ਼ਮ
ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਐਤਵਾਰ ਨੂੰ ਦਿੱਲੀ ਤੋਂ ਇੱਕ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨੌਜਵਾਨਾਂ ਨੂੰ ਡੌਂਕੀ ਰੂਟ ਰਾਹੀਂ ਅਮਰੀਕਾ ਭੇਜਣ ਦੇ ਬਦਲੇ ਲੱਖਾਂ ਰੁਪਏ ਲੈ ਰਿਹਾ ਸੀ ਅਤੇ ਉਨ੍ਹਾਂ ਨੂੰ ਜੋਖਮ ਵਿੱਚ ਪਾ ਰਿਹਾ ਸੀ। ਮੁਲਜ਼ਮ ਗਗਨਦੀਪ ਸਿੰਘ ਉਰਫ਼ ਗੋਲਡੀ ਹੈ, ਜੋ ਕਿ ਤਿਲਕ ਨਗਰ, ਦਿੱਲੀ ਦਾ ਰਹਿਣ ਵਾਲਾ ਹੈ।