ਮਜੀਠੀਆ ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਗਾਊਂ ਜ਼ਮਾਨਤ ਰੱਦ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਰੱਦ ਕਰ ਦਿੱਤੀ। ਮੁਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।