ਅਫਗਾਨਿਸਤਾਨ ਵਿੱਚ 6.3 ਤੀਬਰਤਾ ਦਾ ਭੂਚਾਲ, 7 ਲੋਕਾਂ ਦੀ ਮੌਤ, 150 ਤੋਂ ਵੱਧ ਜ਼ਖਮੀ
ਸੋਮਵਾਰ ਤੜਕੇ ਉੱਤਰੀ ਅਫਗਾਨਿਸਤਾਨ ਵਿੱਚ 6.3 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਮਜ਼ਾਰ-ਏ-ਸ਼ਰੀਫ ਸ਼ਹਿਰ ਦੇ ਨੇੜੇ ਜ਼ਮੀਨ ਤੋਂ ਲਗਭਗ 28 ਕਿਲੋਮੀਟਰ ਹੇਠਾਂ ਸੀ। ਮਜ਼ਾਰ-ਏ-ਸ਼ਰੀਫ ਬਲਖ ਸੂਬੇ ਦੀ ਰਾਜਧਾਨੀ ਹੈ ਅਤੇ ਅਫਗਾਨਿਸਤਾਨ ਦੇ ਸਭ ਤੋਂ ਵੱਡੇ ਸ਼ਹਿਰਾਂ ਵਿੱਚੋਂ ਇੱਕ ਹੈ। ਰਾਜਪਾਲ ਦੇ ਬੁਲਾਰੇ ਹਾਜੀ ਜ਼ੈਦ ਨੇ ਕਿਹਾ
