ਡੱਲੇਵਾਲ ਦੀ ਭੁੱਖ ਹੜਤਾਲ ਦੇ 100 ਦਿਨ ਪੂਰੇ: ਜਨਤਾ ਨੂੰ ਸੰਬੋਧਨ ਕਰਨਗੇ, 100 ਕਿਸਾਨ ਭੁੱਖ ਹੜਤਾਲ ‘ਤੇ ਬੈਠਣਗੇ
ਅੱਜ (5 ਮਾਰਚ) ਨੂੰ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 100ਵਾਂ ਦਿਨ ਹੈ। ਇਸ ਕਾਰਨ ਅੱਜ ਬੁੱਧਵਾਰ ਨੂੰ 100 ਕਿਸਾਨ ਖਨੌਰੀ ਮੋਰਚੇ ‘ਤੇ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ। ਇਸੇ ਤਰ੍ਹਾਂ, ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕਿਸਾਨ ਭੁੱਖ ਹੜਤਾਲ ‘ਤੇ ਰਹਿਣਗੇ।