ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ‘ਚ ਦਾਖਲ, ਹਰਿਆਣਾ ਦੇ 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ
ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ 71ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਉਹ ਸਿਰਫ਼ ਪਾਣੀ ਪੀ ਰਹੇ ਹਨ। ਇਸ ਸਬੰਧ ਵਿੱਚ, ਅੱਜ ਮੰਗਲਵਾਰ ਨੂੰ, ਹਰਿਆਣਾ ਦੇ 50 ਤੋਂ ਵੱਧ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਤੋਂ ਪਾਣੀ ਲੈ ਕੇ ਮੋਰਚੇ ‘ਤੇ ਪਹੁੰਚਣਗੇ।