ਡੱਲੇਵਾਲ ਦੀ ਸਿਹਤ ਨਾਜ਼ੁਕ, ਬੋਲਣ ‘ਚ ਦਿੱਕਤ, ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ‘ਚ ਭੁੱਖ ਹੜਤਾਲ ਅੱਜ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਵੀਰਵਾਰ) 31ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਹੁਣ ਉਹ ਗੱਲ ਕਰਨ ਦੇ ਵੀ ਯੋਗ ਨਹੀਂ ਰਹੇ। ਉਹ ਇਸ਼ਾਰਿਆਂ ਰਾਹੀਂ ਹੀ ਗੱਲ ਕਰ