ਉਗਰਾਹਾਂ ਵਾਲਿਆਂ ਨੇ ਮੁੜ ਲਿਆਂਦਾ ਸਰਕਾਰ ਦੀ ਨਾਸੀਂ ਧੂੰਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਹਫ਼ਤੇ ਵਿੱਚ ਲਾਗੂ ਕਰਨ ਦਾ ਭਰੋਸਾ ਪਰਖ਼ਣ ਅਤੇ ਕਈ ਹੋਰ ਰਹਿੰਦੀਆਂ ਮੰਗਾਂ ਮੰਨਣ ‘ਤੇ ਜ਼ੋਰ ਪਾਉਣ ਲਈ ਜ਼ਿਲ੍ਹਾ ਪੱਧਰ ਉੱਤੇ ਕੀਤੇ ਜਾ ਰਹੇ ਧਰਨੇ 30 ਦਸੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।