ਮਿਸ਼ਰਾ ਦੀ ਜ਼ਮਾਨਤ ਰੱਦ ਹੋਣ ‘ਤੇ ਕਿਸਾਨ ਬਾਗੋ-ਬਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਵੱਲੋਂ ਅੱਜ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ। ਕਿਸਾਨਾਂ ਵੱਲੋਂ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ। ਕਿਸਾਨ ਲੀਡਰਾਂ ਨੇ ਅੱਜ ਇੱਕ ਕਾਨਫਰੰਸ ਕਰਕੇ ਅਦਾਲਤ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਈ ਅਹਿਮ ਐਲਾਨ ਵੀ ਕੀਤੇ।