ਰੰਧਾਵਾ ਨੇ ਗ੍ਰਹਿ ਮੰਤਰੀ ਹੋਣ ਦਾ ਚੁੱਕਿਆ ਨਾਜਾਇਜ਼ ਫਾਇਦਾ, ਮੰਗਿਆ ਅਸਤੀਫ਼ਾ – ਕਾਂਗਰਸੀ ਆਗੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਫਤਿਹਜੰਗ ਬਾਜਵਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਦੀ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਕੀਤੀ ਗਈ ਨਿਯੁਕਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਰੰਧਾਵਾ ਦੇ ਜਵਾਈ ਦੀ ਅਰਜ਼ੀ ਰੱਦ ਹੋ ਗਈ ਸੀ