ਪਹਿਲੇ ਜਥੇ ‘ਚ ਜਾਵੇਗੀ ਪੂਰੀ ਪੰਜਾਬ ਕੈਬਨਿਟ ਕਰਤਾਰਪੁਰ ਸਾਹਿਬ – ਚੰਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਚੰਨੀ ਨੇ ਕਿਹਾ ਕਿ ਸਿੱਖਾਂ ਦੀ ਅਰਦਾਸ ਪੂਰੀ ਹੋ ਰਹੀ ਹੈ। ਮੈਂ ਬਤੌਰ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀਅਤੇ ਗ੍ਰਹਿ ਮੰਤਰੀ ਨੂੰ ਇਸ ਮੁੱਦੇ ਸਬੰਧੀ ਮਿਲਣ ਲਈ ਗਿਆ ਸੀ।