ਸੱਤ ਮੈਂਬਰੀ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰਾਂ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਹੁਣ ਤੱਕ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਕਮੇਟੀ ਦੇ ਪੰਜ ਮੈਂਬਰਾਂ ਵੱਲੋਂ ਕਮੇਟੀ ਦੀ ਕਾਰਗੁਜ਼ਾਰੀ ਸਬੰਧੀ ਲਿਖਤੀ ਰਿਪੋਰਟ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ