ਪੰਜਾਬ-ਚੰਡੀਗੜ੍ਹ ‘ਚ ਅੱਜ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਚਿਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।