ਅਮਰੀਕਾ ‘ਚ ਵਿਦੇਸ਼ੀ ਕਾਰਾਂ ਹੋਣਗੀਆਂ ਮਹਿੰਗੀਆਂ, ਟਰੰਪ ਨੇ 25% ਟੈਰਿਫ ਲਗਾਉਣ ਦਾ ਕੀਤਾ ਐਲਾਨ
ਅਮਰੀਕਾ ਵਿੱਚ ਵਿਦੇਸ਼ਾ ਕਾਰਾਂ ਮਹਿੰਗੀਆਂ ਹੋਣ ਜਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਅਮਰੀਕਾ ਵਿੱਚ ਆਯਾਤ ਹੋਣ ਵਾਲੀਆਂ ਸਾਰੀਆਂ ਵਿਦੇਸ਼ੀ ਕਾਰਾਂ ‘ਤੇ 25 ਪ੍ਰਤੀਸ਼ਤ ਡਿਊਟੀ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਫੀਸ ਸਥਾਈ ਹੋਵੇਗੀ ਅਤੇ ਇਹ ਪ੍ਰਣਾਲੀ 2 ਅਪ੍ਰੈਲ ਤੋਂ ਲਾਗੂ ਹੋਵੇਗੀ। ਫੀਸਾਂ ਦੀ ਵਸੂਲੀ 3 ਅਪ੍ਰੈਲ ਤੋਂ ਸ਼ੁਰੂ ਹੋਵੇਗੀ।