ਕਰਨਾਟਕ ਦੇ ਸਾਬਕਾ ਡੀਜੀਪੀ ਕਤਲ ਮਾਮਲਾ, ਧੀ-ਪਤਨੀ ਗ੍ਰਿਫ਼ਤਾਰ: ਗੂਗਲ ਦੀ ਮਦਦ ਨਾਲ ਕਤਲ ਦੀ ਸਾਜ਼ਿਸ਼ ਰਚੀ
ਕਰਨਾਟਕ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਓਮ ਪ੍ਰਕਾਸ਼ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਡੀਜੀਪੀ ਦੀ ਪਤਨੀ ਪੱਲਵੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਧੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।