ਵਲਟੋਹਾ ਦੀ ਪੇਸ਼ੀ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ
ਅੰਮ੍ਰਿਤਸਰ : ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਵਲਟੋਹਾ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨਾਂ ਸਾਹਮਣੇ ਹੋਈ ਪੇਸ਼ੀ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅਕਾਲੀ ਦਲ ਨੂੰ ਜੱਥੇਦਾਰ ਨੇ ਵਲਟੋਹਾ ਦੀ ਮੈਂਬਰਸ਼ਿਪ ਖ਼ਤਮ ਕਰਨ ਦਾ ਹੁਕਮ ਦਿੱਤਾ ਸੀ। ਜਿਸ ਤੋਂ ਬਾਅਦ ਵਲਟੋਹਾ ਨੇ ਖੁਦ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।