ਗੁਰਦੁਆਰੇ ‘ਚ ਤੀਆਂ ਦਾ ਤਿਉਹਾਰ ਮਨਾਉਣ ਤੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਵੱਡਾ ਆਦੇਸ਼!
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਗੁਰਦੁਆਰਾ ਬਾਬਾ ਦਲੀਪ ਸਿੰਘ ਪਿੰਡ ਨੰਗਲ ਲੁਬਾਣਾ, ਬੇਗੋਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਨਿੱਜੀ ਲਾਲਚ ਲਈ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਦੇ ਉਲਟ ਢੋਲ-ਢਮੱਕੇ ਦੇ ਨਾਲ ਤੀਆਂ ਦਾ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਦੇ ਕੇ ਬੱਜਰ ਭੁੱਲ ਕੀਤੀ