ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇ ਮਾਮਲੇ ’ਚ ਬੋਲੇ ਜਥੇਦਾਰ ਗੜਗੱਜ! ਕੇਂਦਰ ਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਬਿਊਰੋ ਰਿਪੋਰਟ: ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਪਿਛਲੇ ਕਈ ਦਿਨਾਂ ਤੋਂ ਈ-ਮੇਲਾਂ ਰਾਹੀਂ ਆ ਰਹੀਆਂ ਧਮਕੀਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਕਿਹਾ ਕੇ ਇਸ ਮੁਕੱਦਸ ਅਸਥਾਨ ਨੂੰ ਧਮਕੀ ਭਰੇ ਈਮੇਲ ਭੇਜ ਕੇ ਸੰਗਤਾਂ ਵਿੱਚ ਸਹਿਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ