ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇ ਮੁੱਦੇ ‘ਤੇ ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੇ ਕਾਂਗਰਸੀ ਸਾਂਸਦਾਂ ਦਾ ਵਿਰੋਧ ਪ੍ਰਦਰਸ਼ਨ!
ਬਿਊਰੋ ਰਿਪੋਰਟ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਵੀਰਵਾਰ ਨੂੰ ਦਿੱਲੀ ਵਿੱਚ ਸੰਸਦ ਭਵਨ ਕੰਪਲੈਕਸ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ ਹਾਲ ਹੀ ਵਿੱਚ ਹਰਿਮੰਦਰ ਸਾਹਿਬ ਨੂੰ ਦਿੱਤੀਆਂ ਗਈਆਂ ਧਮਕੀਆਂ ਦੇ ਸਬੰਧ ਵਿੱਚ ਸੀ। ਇਸ ਦੌਰਾਨ ਸੰਸਦ ਮੈਂਬਰਾਂ ਨੇ ਅਣਪਛਾਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ