ਪੰਜਾਬ ਸਰਕਾਰ ਨੇ ਕੱਢੀਆਂ ਬੰਪਰ ਨੌਕਰੀਆਂ! ਸਿੱਧੀ ਭਰਤੀ ਲਈ 1721 ਤੇ ਤਰੱਕੀ ਲਈ 536 ਅਸਾਮੀਆਂ
ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਤੇ ਤਰੱਕੀ, ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ