ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਬਿਉਰੋ ਰਿਪੋਰਟ – ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਕਈ ਜਹਾਜ਼ ਹਾਦਸੇ ਵਾਪਰ ਚੁੱਕੇ ਹਨ ਪਰ ਹੁਣ ਭਾਰਤ ਵਿਚ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ ਹੈ। ਅੱਜ ਦੁਪਹਿਰੇ 12 ਵਜੇ ਭਾਰਤੀ ਕੋਸਟ ਗਾਰਡ ਦਾ ਹੈਲੀਕਾਪਟਰ ਗੁਜਰਾਤ ਦੇ ਪੋਰਬੰਦਰ ‘ਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਪੋਰਬੰਦਰ ਹਵਾਈ ਪੱਟੀ ‘ਤੇ ਲੈਂਡਿੰਗ ਦੌਰਾਨ ਹੈਲੀਕਾਪਟਰ ਕਰੈਸ਼ ਹੋ ਗਿਆ।