ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸਾਗ੍ਰਸਤ, ਗਾਂ ਨਾਲ ਟਕਰਾ ਕੇ ਪਲ਼ਟੀ ਕਾਰ
ਬਿਊਰੋ ਰਿਪੋਰਟ: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨਾਲ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸਾ ਵਾਪਰ ਗਿਆ। ਉਹ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ।