ਹਾਈ ਕੋਰਟ ਨੇ ਅੰਮ੍ਰਿਤਪਾਲ ਵਿਰੁੱਧ ਦਰਜ ਸਾਰੀਆਂ ਐਫਆਈਆਰ ਮੰਗੀਆਂ: 17 ਫਰਵਰੀ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਦੇ ਪੂਰੇ ਵੇਰਵੇ ਮੰਗੇ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਹਾਈ ਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ