ਹਾਈ ਪਾਵਰ ਕਮੇਟੀ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ
ਬਿਉਰੋ ਰਿਪੋਰਟ – ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਵੱਲੋਂ ਅੱਜ ਖਨੌਰੀ ਬਾਰਡਰ ‘ਤੇ ਪੁੱਜ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਜਸਟਿਸ ਨਵਾਬ ਸਿੰਘ ਨੇ ਕਿਹਾ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਨ।