ਪੰਜਾਬ ‘ਚ ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ: HMPV ਵਾਇਰਸ ਸਬੰਧੀ ਅਲਰਟ, ਸਿਹਤ ਮੰਤਰੀ ਨੇ ਕਿਹਾ- ਡਰਨ ਦੀ ਲੋੜ ਨਹੀਂ
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ