25 ਨਵੰਬਰ ਨੂੰ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ: ਸਾਰੇ ਸਰਕਾਰੀ ਦਫ਼ਤਰ ਅਤੇ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਜਾਰੀ ਕੀਤਾ ਹੈ।
