ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਅੱਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ,