ਰੇਲਵੇ ਸਟੇਸ਼ਨਾਂ ‘ਤੇ ਬੰਦ ਹੋ ਜਾਣਗੇ ਜਾਂਚ ਕੇਂਦਰ
‘ਦ ਖ਼ਾਲਸ ਬਿਊਰੋ :- ਭਾਰਤੀ ਰੇਲਵੇ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਯੋਜਨਾ ਦੇ ਤਹਿਤ ਢਾਂਚਾਗਤ ਬਦਲਾਅ ਕਰਨ ਜਾ ਰਿਹਾ ਹੈ। ਭਾਰਤੀ ਰੇਲਵੇ ਹੁਣ ਯਾਤਰੀਆਂ ਦੀਆਂ ਸਹੂਲਤਾਂ ਦੇ ਲਈ ਰੇਲਵੇ ਸਟੇਸ਼ਨਾਂ ਉੱਤੇ ਸਹਿਯੋਗ ਕਾਊਂਟਰ ਖੋਲ੍ਹਣ ਦੀ ਤਿਆਰੀ ਵਿੱਚ ਹੈ, ਜਿਸ ਕਰਕੇ ਰੇਲਵੇ ਸਟੇਸ਼ਨਾਂ ‘ਤੇ ਮੌਜੂਦ ਜਾਂਚ ਕੇਂਦਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।