CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ,ਨੇ ਕਿਹਾ “12 ਵਜੇ ਕੈਚ ਫੜ ਕੇ ਤਾਰੀਖ ਨਹੀਂ, ਸਗੋਂ ਇਤਿਹਾਸ ਬਦਲਿਆ”
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈਸੀਸੀ ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡੇ ਗਏ ਰੋਮਾਂਚਕ ਫਾਈਨਲ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਟ੍ਰਾਫੀ ਆਪਣੇ ਨਾਮ ਕੀਤੀ। ਇਸ ਇਤਿਹਾਸਕ ਜਿੱਤ ਨੇ ਦੇਸ਼ਬਾਸੀਆਂ ਵਿੱਚ ਗਰਵ ਅਤੇ ਉਤਸ਼ਾਹ ਪੈਦਾ ਕਰ ਦਿੱਤਾ ਹੈ।
