ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਮਿਲੇ ਰਾਹੁਲ ਗਾਂਧੀ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ। ਹਰਿਆਣਾ ਦੇ ਆਈਪੀਐਸ ਅਧਿਕਾਰੀ ਪੂਰਨ ਕੁਮਾਰ, ਜਿਨ੍ਹਾਂ ਨੇ ਜਾਤੀ ਭੇਦਭਾਵ ਕਾਰਨ ਖੁਦਕੁਸ਼ੀ ਕਰ ਲਈ ਸੀ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਹ ਸੈਕਟਰ-24 ਵਿਖੇ ਘਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਰਾਹੁਲ ਨੇ ਇਸ ਨੂੰ ਇੱਕ ਵੱਡਾ ਦੁਖਾਂਤ ਦੱਸਿਆ।