ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਭਿਆਨਕ ਅੱਗ, ਸਭ ਕੁਝ ਹੋਇਆ ਸੁਆਹ
ਜਲੰਧਰ ਦੇ ਗਦਾਈਪੁਰ ਦੀਆਂ ਦੋ ਫੈਕਟਰੀਆਂ ਵਿੱਚ ਅੱਜ ਸਵੇਰੇ 4 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦਾ ਧੂੰਆਂ ਇੱਕ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਿਹਾ ਸੀ। ਸੂਚਨਾ ਮਿਲਦੇ ਹੀ ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਜਾਂਚ ਲਈ ਪਹੁੰਚ ਗਈਆਂ। ਤਿੰਨ ਘੰਟੇ ਬਾਅਦ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ