ਦਿੱਲੀ ‘ਚ ਪੰਜਾਬੀ ਗਾਇਕ ਜਸਬੀਰ ਜੱਸੀ ਵਿਰੁੱਧ FIR, ਜੱਸੀ ਦਾ ਜਵਾਬ ‘ ਪੁੰਜਾਬ ਦੀ ਹਿਮਾਇਤ ਕਰਨ ‘ਤੇ ਇੱਕ ਛੱਡੋ ਹਜ਼ਾਰ ਹੋ ਜਾਣ FIR’
ਪੰਜਾਬੀ ਗਾਇਕ ਜਸਬੀਰ ਜੱਸੀ ਵਿਰੁੱਧ ਦਿੱਲੀ ਦੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਉਨ੍ਹਾਂ ਦੇ ਇੱਕ ਬਿਆਨ ਨੂੰ ਲੈ ਕੇ ਹੈ, ਜਿਸ ਵਿੱਚ ਉਨ੍ਹਾਂ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਫ਼ਿਲਮ ‘ਸਰਦਾਰ ਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਕਾਸਟਿੰਗ ਦਾ ਸਮਰਥਨ ਕੀਤਾ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ