Punjab Religion

ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਕੀਤੀ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ : ਪਾਸਟਰ ਬਜਿੰਦਰ ਵਲੋਂ ਪੀੜਤ ਦੋ ਬੀਬੀਆਂ ਅੱਜ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਪੀੜਤ ਔਰਤਾਂ ਨੇ ਜਥੇਦਾਰ ਨੂੰ ਆਪਣੇ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਥੇਦਾਰ ਨੂੰ ਦੱਸਿਆ। ਜਥੇਦਾਰ ਵਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

Read More
India Punjab Religion

ਜਥੇਦਾਰ ਵੱਲੋਂ ਰਿਸ਼ੀਕੇਸ਼ ‘ਚ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਨੂੰ ਆਜ਼ਾਦੀ ‘ਤੇ ਹਮਲਾ ਕਰਾਰ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ

Read More
Punjab Religion

ਜਥੇਦਾਰ ਨੇ SGPC ਵੱਲੋਂ ਬਣਾਈ ਜਾਂਚ ਕਮੇਟੀ ’ਤੇ ਜਤਾਇਆ ਇਤਰਾਜ਼, “ਜਥੇਦਾਰਾਂ ਦੀ ਪੜਤਾਲ ਦਾ ਅਧਿਕਾਰ SGPC ਨੂੰ ਨਹੀਂ”

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ  SGPC ਵੱਲੋਂ ਬਣਾਈ ਜਾਂਚ ਕਮੇਟੀ ’ਤੇ ਇਤਰਾਜ਼ ਜਤਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ਤੋਂ ਨਾਰਾਜ ਨਜ਼ਰ ਆਏ। ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਜਾਂਚ ਸਿਰਫ

Read More
Punjab Religion

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਅਕਾਲ ਤਖਤ ਤੋਂ ਨਰਾਇਣ ਸਿੰਘ ਚੌੜਾ ਖਿਲਾਫ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ : SGPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ ਨਾਲ ਮੁਲਾਕੀਤ ਕੀਤੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ 1984 ਤੋਂ ਬਾਅਦ ਦੂਜੀ ਬਾਰ ਸ੍ਰੀ ਦਰਬਾਰ ਸਾਹਿਬ ਤੇ ਚੱਲੀ ਹੈ ਗੋਲੀ।

Read More
Punjab Religion

ਜਥੇਦਾਰ ਸ੍ਰੀ ਅਕਾਲ ਤਖਤ, ਧਾਮੀ ਤੇ ਮਜੀਠੀਆ ਵੀ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦੀ ਅੰਤਿਮ ਅਰਦਾਸ ‘ਚ ਹੋਏ ਸ਼ਾਮਲ

ਲੁਧਿਆਣਾ : ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ

Read More
Punjab Religion

ਵਿਵਾਦਤ ਬਿਆਨ ‘ਤੇ ਰਾਜਾ ਵੜਿੰਗ ਦਾ ਮੁਆਫ਼ੀਨਾਮਾ

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫ਼ੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਵਲੋਂ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ

Read More
Punjab Religion

ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਜਥੇਦਾਰ ਨੂੰ ਪੱਤਰ! ਸਿੱਖ ਏਕਤਾ ਦੀ ਰਾਖੀ ਲਈ ਫੁੱਟ ਪਾਊ ਬਿਆਨਬਾਜ਼ੀ ’ਤੇ ਰੋਕ ਲਾਉਣ ਦੀ ਅਪੀਲ

ਅੰਮ੍ਰਿਤਸਰ: ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਿਆ। ਇਸ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੀ ਹਾਜ਼ਰ ਸਨ। ਪੱਤਰ ਵਿੱਚ ਜਥੇਬੰਦੀ ਨੇ ਸਿੰਘ ਸਾਹਿਬ ਨੂੰ ਅਪੀਲ

Read More
Punjab Religion

ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਦੋਸ਼ੀ ਕਰਾਰ, ਵਲਟੋਹਾ ਨੂੰ ਕੱਢਿਆ ਜਾਵੇ ਪਾਰਟੀ ’ਚੋਂ ਬਾਹਰ- ਸਿੰਘ ਸਹਿਬਾਨ

ਅੰਮ੍ਰਿਤਸਰ : ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ

Read More
Punjab Religion

ਦਰਬਾਰਾ ਗੁਰੂ ਨੂੰ ਭੂੰਦੜ ਦਾ ਸਲਾਹਕਾਰ ਲਗਾਉਣ ’ਤੇ ਇਤਰਾਜ਼! ਜਥੇਦਾਰ ਨੂੰ ਲਿਖੀ ਚਿੱਠੀ, ‘ਸਾਡੇ ਜ਼ਖ਼ਮਾਂ ਤੇ ਵਾਰ-ਵਾਰ ਲੂਣ ਨਾ ਛਿੜਕਿਆ ਜਾਵੇ’

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਲੀਡਰ ਦਰਬਾਰਾ ਸਿੰਘ ਗੁਰੂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਮੁੱਖ ਸਲਾਹਕਾਰ ਬਣਾਇਆ ਹੈ ਜਿਨ੍ਹਾਂ ਦਾ ਨਾਂ 1986 ਸਾਕਾ ਨਕੋਦਰ ਨਾਲ ਜੋੜਿਆ ਜਾਂਦਾ ਹੈ। ਹੁਣ ਇਸ ਨਿਯੁਕਤੀ ਦੇ ਖ਼ਿਲਾਫ਼ ਇਤਰਾਜ਼ ਉੱਠਿਆ ਹੈ। ਨਕੋਦਰ ਕਾਂਡ ਦੇ ਸ਼ਹੀਦ ਰਵਿੰਦਰ ਸਿੰਘ ਲਿਤਰਾਂ ਦੇ ਮਾਪਿਆਂ ਨੇ ਜਥੇਦਾਰ ਨੂੰ ਚਿੱਠੀ ਲਿਖੀ ਹੈ।

Read More
Punjab Religion

ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਲਾਉਣ ’ਤੇ ਇਤਰਾਜ਼! ਸਿੱਖ ਆਗੂਆਂ ਨੇ ਜਥੇਦਾਰ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ: ਪਿਛਲੇ ਸਾਲ ਪਾਕਿਸਤਾਨ ਵਿੱਚ ਮਾਰੇ ਗਏ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿੱਚ ਲਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ

Read More