ਸਿਹਤ ਮੰਤਰੀ ਨੇ ਮਾਰਿਆ ਅਚਾਨਕ ਛਾਪਾ, ਕਾਰਨ ਦੱਸੋ ਭੇਜਿਆ
ਬਿਉਰੋ ਰਿਪੋਰਟ – ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੇ ਹਨ। ਅੱਜ ਉਨ੍ਹਾਂ ਨੇ ਅਚਾਨਕ ਸਿਵਲ ਹਸਪਤਾਲ ਫਤਿਗਗੜ੍ਹ ਸਾਹਿਬ ਦਾ ਨਿਰੀਖਣ ਕੀਤਾ ਅਤੇ ਗੈਰ ਹਾਜ਼ਰ ਪਾਏ ਜਾਣ ਵਾਲੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਬਾਬਤ ਸਿਹਤ ਮੰਤਰੀ ਨੇ ਸਪੱਸ਼ਟੀਕਰਨ ਵੀ ਮੰਗਿਆ ਹੈ।