ਲੈਂਡ ਪੂਲਿੰਗ ਨੀਤੀ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਰਹੇਗਾ ਜਾਰੀ – KMM, 20 ਨੂੰ ਵੱਡਾ ਐਕਸ਼ਨ
ਬਿਊਰੋ ਰਿਪੋਰਟ – ਕਿਸਾਨ ਮਜ਼ਦੂਰ ਮੋਰਚਾ ਦੀ ਅੱਜ 13/08/2025 ਨੂੰ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਜਿਸ ਵਿੱਚ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ “ਜ਼ਮੀਨ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ ਮਹਾਰੈਲੀ ” 20 ਅਗਸਤ 2025 ਨੂੰ ਕੁੱਕੜ ਪਿੰਡ, ਜਲੰਧਰ ਵਿੱਚ ਕੀਤੀ ਜਾਵੇਗੀ। ਮੋਰਚੇ ਨੇ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ